JALANDHAR WEATHER

ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 20 ਮਈ- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਚੰਡੀਗੜ੍ਹ ਵਿਚ ਦਰਜ ਐਫ਼.ਆਈ.ਆਰ. ਵਿਚ ਲਾਪਰਵਾਹੀ ਦਾ ਖ਼ੁਲਾਸਾ ਹੋਇਆ ਹੈ।

ਚੰਡੀਗੜ੍ਹ ਦੇ ਦੋ ਵਕੀਲਾਂ ਨੇ ਯੋਗਰਾਜ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਵਕੀਲਾਂ ਨੇ ਇਸ ਸ਼ਿਕਾਇਤ ਦੇ ਆਧਾਰ ਵਜੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ਦਾ ਹਵਾਲਾ ਦਿੱਤਾ। ਉਨ੍ਹਾਂ ਦਾ ਦੋਸ਼ ਹੈ ਕਿ ਵੀਡੀਓ ਵਿਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ