JALANDHAR WEATHER

ਲੂ ਦੀ ਲਪੇਟ ’ਚ ਪੰਜਾਬ, ਗੰਭੀਰ ਹੀਟਵੇਵ ਦਾ ਅਲਰਟ ਜਾਰੀ

ਚੰਡੀਗੜ੍ਹ, 20 ਮਈ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਤੇਜ਼ ਗਰਮੀ ਦੀ ਲਪੇਟ ਵਿਚ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 23 ਮਈ ਤੱਕ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਤਾਪਮਾਨ ਮੰਗਲਵਾਰ ਦੇ ਮੁਕਾਬਲੇ 1.1 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਹੈ। ਮੰਗਲਵਾਰ ਨੂੰ ਫ਼ਰੀਦਕੋਟ ਸਭ ਤੋਂ ਗਰਮ ਜ਼ਿਲ੍ਹਾ ਸੀ, ਜੋ 47.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹੋਰ ਜ਼ਿਲ੍ਹਿਆਂ ਵਿਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੈ।

ਅੱਜ ਨੌਂ ਜ਼ਿਲ੍ਹਿਆਂ ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਦੀ ਸਥਿਤੀ ਵਿਗੜ ਸਕਦੀ ਹੈ। ਹਾਲਾਂਕਿ ਹੀਟਵੇਵ ਬਾਕੀ ਜ਼ਿਲ੍ਹਿਆਂ ਨੂੰ ਵੀ ਪ੍ਰਭਾਵਿਤ ਕਰੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਤੱਕ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਚੰਡੀਗੜ੍ਹ ਵਿਚ ਤਾਪਮਾਨ 42 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ