JALANDHAR WEATHER

ਇਟਲੀ ਪੁੱਜੇ ਪ੍ਰਧਾਨ ਮੰਤਰੀ ਮੋਦੀ, ਹੋਇਆ ਨਿੱਘਾ ਸਵਾਗਤ

ਰੋਮ, 20 ਮਈ- ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਮ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ 'ਤੇ ਇਟਲੀ ਪਹੁੰਚੇ। ਮੇਲੋਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਰੋਮ ਵਿਚ ਤੁਹਾਡਾ ਸਵਾਗਤ ਹੈ, ਮੇਰੇ ਦੋਸਤ।" ਉਨ੍ਹਾਂ ਨੇ ਕੋਲੋਸੀਅਮ ਵਿਖੇ ਦੋਵਾਂ ਨੇਤਾਵਾਂ ਦੀ ਇਕ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਦਿਨ ਵਿਚ ਪ੍ਰਧਾਨ ਮੰਤਰੀ ਮੋਦੀ ਰੋਮ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਦੁਆਰਾ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਹੋਟਲ ਪਹੁੰਚਣ 'ਤੇ ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਆਯੋਜਿਤ ਸੱਭਿਆਚਾਰਕ ਪ੍ਰਦਰਸ਼ਨਾਂ ਦਾ ਆਨੰਦ ਮਾਣਿਆ। ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ