JALANDHAR WEATHER

ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਕਈ ਹੋਰ ਵਾਰਡਾਂ ਦੇ ਉਮੀਦਵਾਰਾਂ ਦੇ ਚੋਣ ਅਧਿਕਾਰੀ ਵਲੋਂ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਵਪਾਰ ਮੰਡਲ ਵਲੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ ਬਰਨਾਲਾ ਬੰਦ ਦੇ ਸੱਦੇ ਨੂੰ ਵਧੀਆ ਹੁੰਗਾਰਾ ਮਿਲਿਆ ਹੈ।

ਸ਼ਹਿਰ ਦੇ ਸਦਰ ਬਾਜ਼ਾਰ ਸਮੇਤ ਹੋਰਾਂ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਅਤੇ ਬਰਨਾਲਾ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੇਲਵੇ ਸਟੇਸ਼ਨ ਦੇ ਨਜ਼ਦੀਕ ਧਰਨਾ ਵੀ ਦਿੱਤਾ ਜਾ ਰਿਹਾ ਹੈ। ਧਰਨੇ ਦੇ ਵਿਚ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ