JALANDHAR WEATHER

ਮੱਧ ਪੂਰਬੀ ਤਣਾਅ ਦਰਮਿਆਨ ਪੰਜਾਬ ਦੇ ਰਾਜਪਾਲ ਕਟਾਰੀਆ ਨੇ ਘਟਾਇਆ ਕਾਫ਼ਲਾ

ਚੰਡੀਗੜ੍ਹ, 20 ਮਈ (ਸੰਦੀਪ ਕੁਮਾਰ ਮਾਹਨਾ) - ਮੱਧ ਪੂਰਬ 'ਚ ਜੰਗੀ ਹਾਲਾਤ ਅਤੇ ਇਸ ਦੇ ਚਲਦਿਆਂ ਦੁਨੀਆ ਭਰ ਵਿਚ ਤੇਲ ਸਪਲਾਈ ’ਤੇ ਪੈ ਰਹੇ ਅਸਰ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਆਪਣਾ ਸਰਕਾਰੀ ਕਾਫ਼ਲਾ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਾਦਗੀ ਅਤੇ ਸੰਸਾਧਨਾਂ ਦੀ ਬਚਤ ਦਾ ਸੰਦੇਸ਼ ਦਿੰਦਿਆਂ ਬੱਸ ਰਾਹੀਂ ਸਫ਼ਰ ਕਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਰਾਜਪਾਲ ਕਟਾਰੀਆ ਨੇ ਲੋੜ ਤੋਂ ਵੱਧ ਸਰਕਾਰੀ ਵਾਹਨਾਂ ਦੀ ਵਰਤੋਂ ਘਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਮੌਜੂਦਾ ਅੰਤਰਰਾਸ਼ਟਰੀ ਹਾਲਾਤ ਵਿਚ ਤੇਲ ਦੀ ਬਚਤ ਅਤੇ ਫ਼ਜ਼ੂਲ ਖਰਚੀ ’ਤੇ ਰੋਕ ਲਗਾਉਣਾ ਸਮੇਂ ਦੀ ਲੋੜ ਹੈ। ਇਸੇ ਸੋਚ ਤਹਿਤ ਉਨ੍ਹਾਂ ਵਲੋਂ ਆਪਣੀਆਂ ਯਾਤਰਾਵਾਂ ਦੌਰਾਨ ਜਨਤਕ ਆਵਾਜਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਰਾਜਪਾਲ ਨੇ ਅਧਿਕਾਰੀਆਂ ਨੂੰ ਵੀ ਸਾਦਗੀ ਅਪਣਾਉਣ ਅਤੇ ਜਿੱਥੇ ਸੰਭਵ ਹੋਵੇ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ