JALANDHAR WEATHER

ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ

 ਚੰਡੀਗੜ੍ਹ, 20 ਅਪ੍ਰੈਲ-  ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਈਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ