ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੀ ਹੜਤਾਲ 16ਵੇਂ ਦਿਨ ਚ ਦਾਖ਼ਲ
ਢਿੱਲਵਾਂ (ਕਪੂਰਥਲਾ), 20 ਮਈ (ਗੋਬਿੰਦ ਸੁਖੀਜਾ) - ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਨੂੰ ਪੱਕੇ ਕਰਨ, ਤਨਖ਼ਾਹ 40 ਹਜ਼ਾਰ ਰੁਪਏ ਕਰਨ,ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਮੇਨ ਬਜ਼ਾਰ ਵਿਖੇ ਸੂਬਾ ਸਰਕਾਰ ਵਿਰੁੱਧ ਔਰਤਾਂ ਨੇ ਜੰਮ ਕੇ ਪਿੱਟ ਸਿਆਪਾ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਦੇ ਠੋਸ ਹੱਲ ਲਈ ਪੰਜਾਬ ਭਰ ਚ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ 6 ਮਈ ਤੋਂ ਹੜਤਾਲ ਕਰਕੇ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਭਗਵੰਤ ਮਾਨ ਸਰਕਾਰ ਦੇ ਕੰਨਾਂ ਉੱਤੇ ਅਜੇ ਤੱਕ ਜੂੰਅ ਨਹੀਂ ਸਰਕੀ। ਸਰਕਾਰ ਪਾੜੋਂ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ। ਪਰ ਸੂਬਾ ਸਰਕਾਰ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਦੀ ਕੋਈ ਵੀ ਸਾਜ਼ਿਸ਼ ਕਾਮਯਾਬ ਨਹੀਂ ਹੋਵੇਗੀ। ਮੰਗਾਂ ਦੇ ਹੱਲ ਹੋਣ ਤੱਕ ਇਹ ਹੜਤਾਲ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰਿਆਂ ਹੋਇਆ ਹੈ, ਜਿਸ ਕਾਰਨ ਹੜਤਾਲੀ ਕਾਮਿਆਂ ਦੇ ਮਨਾਂ ਵਿਚ ਗੁੱਸਾ ਤੇ ਰੋਹ ਹੋਰ ਵਧ ਰਿਹਾ ਹੈ।
;
;
;
;
;
;
;