ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਮਨਪ੍ਰੀਤ ਸਿੰਘ ਇਯਾਲੀ ਦਾ ਅਸਤੀਫਾ ਪ੍ਰਵਾਨ
ਚੰਡੀਗੜ੍ਹ, 20 ਮਈ - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਇਯਾਲੀ ਵਲੋਂ ਆਪਣੇ ਅਹੁਦੇ ਅਤੇ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫਾ ਜਥੇਬੰਦੀ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਜਥੇਬੰਦੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿਚ ਕੀਤਾ। ਮਨਪ੍ਰੀਤ ਸਿੰਘ ਇਯਾਲੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਦੇ ਨਾਲ-ਨਾਲ ਕੋਰ ਕਮੇਟੀ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਨੂੰ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੁਣੀ ਗਈ ਸੱਤ ਮੈਂਬਰੀ ਭਰਤੀ ਕਮੇਟੀ ਵਿਚ ਇਕ ਮੈਂਬਰ ਵਜੋਂ ਵੀ ਲਿਆ ਗਿਆ ਸੀ। ਸ. ਵਡਾਲਾ ਨੇ ਕਿਹਾ ਕਿ ਅਸਤੀਫਾ ਦੇਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਤੋਂ ਪੂਰੀ ਤਰਾਂ ਵੱਖ ਹੋ ਗਏ ਹਨ।
;
;
;
;
;
;
;