JALANDHAR WEATHER

ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼ੀ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 20 ਮਈ (ਕਪਿਲ ਕੰਧਾਰੀ) - ਗੁਰੂਹਰਸਹਾਏ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਲਗਾਤਾਰ 21ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਹਨ। ਹੜਤਾਲ ਕਰਕੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਦਕਿ ਕਈ ਇਲਾਕਿਆਂ ਵਿਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬੁੱਧਵਾਰ ਨੂੰ ਸਫਾਈ ਕਰਮਚਾਰੀਆਂ ਦਾ ਗੁੱਸਾ ਉਸ ਵੇਲੇ ਹੋਰ ਵੱਧ ਗਿਆ ਜਦੋਂ ਉਨ੍ਹਾਂ ਨੇ ਆਪਣੇ ਰੇਹੜਿਆਂ ਵਿਚ ਕੂੜਾ ਭਰ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਸੜਕ ’ਤੇ ਸੁੱਟ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ, ਉਪ ਪ੍ਰਧਾਨ ਸੋਨੂ ਅਤੇ ਸਕੱਤਰ ਵਿਜੇ ਕੁਮਾਰ ਨੇ ਦੱਸਿਆ ਕਿ ਸਫਾਈ ਕਰਮਚਾਰੀ ਪਿਛਲੇ 21 ਦਿਨਾਂ ਤੋਂ ਲਗਾਤਾਰ ਹੜਤਾਲ ’ਤੇ ਹਨ, ਪਰ ਅਜੇ ਤੱਕ ਪ੍ਰਸ਼ਾਸਨ ਜਾਂ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਹੜਤਾਲ ਜਾਰੀ ਰਹੇਗੀ।ਹੜਤਾਲ ਕਾਰਨ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਬਦਬੂ ਫੈਲ ਰਹੀ ਹੈ ਅਤੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਤੋਂ ਇਲਾਵਾ, ਥਾਂ-ਥਾਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਵੀ ਦਿੱਕਤ ਆ ਰਹੀ ਹੈ।ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਪਟੜੀ ’ਤੇ ਆ ਸਕੇ। ਦੂਜੇ ਪਾਸੇ ਸਫਾਈ ਕਰਮਚਾਰੀ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ ਅਤੇ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ