ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸਲਪਾਈ ਨੂੰ ਲੈ ਕੇ ਧਰਨਾ
ਜੈਤੋ (ਫ਼ਰੀਦਕੋਟ), 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸਪਲਾਈ ਦਾ ਟਾਇਮ ਬਦਲਣ ਨੂੰ ਲੈ ਕੇ ਸਥਾਨਕ ਕੋਟਕਪੂਰਾ ਚੌਂਕ ਵਿਖੇ ਆਵਾਜਾਈ ਨੂੰ ਠੱਪ ਕਰਕੇ ਬਿਜਲੀ ਬੋਰਡ ਜੈਤੋ ਦੇ ਐਸ.ਡੀ.ਓ. ਦੇ ਖ਼ਿਲਾਫ਼ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ, ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਉਗਰਾਹਾਂ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਆਦਿ ਦੇ ਆਗੂਆਂ ਨੇ ਦੱਸਿਆ ਕਿ ਉਹ ਬਿਜਲੀ ਬੋਰਡ ਜੈਤੋ ਦੇ ਐਸ.ਡੀ.ਓ. ਨੂੰ ਮੰਗ ਪੱਤਰ ਦੇਣ ਲਈ ਬਿਜਲੀ ਦਫ਼ਤਰ ਵਿਖੇ ਪਹੁੰਚੇ ਤਾਂ ਐਸ.ਡੀ.ਓ ਵਲੋਂ ਕੋਈ ਠੋਸ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਸਥਾਨਕ ਕੋਟਕਪੂਰਾ ਚੌਂਕ ਵਿਖੇ ਧਰਨਾ ਲਗਾਉਣਾ ਪਿਆ ਹੈ। ਜਥੇਬੰਦੀਆਂ ਮੰਗ ਕਰ ਰਹੀਆਂ ਸਨ ਕਿ ਝੋਨੇ ਦੀ ਪਨੀਰੀ ਨੂੰ ਜੋ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ ਉਸ ਦਾ ਸਮਾ ਦੁਪਹਿਰ 2 ਤੋਂ ਸ਼ਾਮ 7 ਵਜੇ ਕੀਤੇ ਜਾਵੇ। ਕਿਉਂਕਿ ਜਿਸ ਸਮੇ ਹੁਣ ਬਿਜਲੀ ਆਉਂਦੀ ਹੈ, ਉਸ ਕਰਕੇ ਝੋਨੇ ਦੀ ਪਨੀਰੀ ਨੂੰ ਗਰਮੀ ਕਰਕੇ ਨੁਕਸਾਨ ਹੁੰਦਾ ਹੈ। ਧਰਨੇ ਦੀ ਸੂਚਨਾ ਮਿਲਦਿਆ ਥਾਣਾ ਜੈਤੋ ਦੇ ਐਸ.ਐਚ.ਓ. ਨਵਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਧਰਨਕਾਰੀਆਂ ਨਾਲ ਗੱਲਬਾਤ ਕੀਤੀ। ਉਪਰੰਤ ਬਿਜਲੀ ਬੋਰਡ ਜੈਤੋ ਦੇ ਐਸ.ਡੀ.ਓ ਵੀ ਧਰਨੇ ਵਿਚ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਤੇ ਵਿਸ਼ਵਾਸ਼ ਦੁਵਾਇਆ ਕਿ ਉਨ੍ਹਾਂ ਦੀਆਂ ਮੰਗ ਨੂੰ ਜਲਦ ਹੱਲ ਕੀਤਾ ਜਾਵੇਗਾ ਤਾਂ ਧਰਨਾ ਸਮਾਪਤ ਹੋਇਆ।
;
;
;
;
;
;
;