ਸੁਖਬੀਰ, ਹਰਸਿਮਰਤ ਅਤੇ ਰਾਜਾ ਵੜਿੰਗ ਵਲੋਂ ਭਾਰਤੀ ਕ੍ਰਿਕਟ ਟੀਮ ਲਈ ਚੁਣੇ ਖਿਡਾਰੀ ਗੁਰਨੂਰ ਸਿੰਘ ਬਰਾੜ ਨੂੰ ਵਧਾਈ
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਖਿਡਾਰੀ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਹਲਕੇ ਲੰਬੀ ਦੇ ਜੰਮਪਲ ਗੁਰਨੂਰ ਸਿੰਘ ਬਰਾੜ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਭਵਿੱਖ ਲਈ ਗੁਰਨੂਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਗ੍ਰਹਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਦੀਪ ਪਿੰਡ ਖਿਓਵਾਲੀ ਦੇ ਨੌਜਵਾਨ ਗੁਰਨੂਰ ਸਿੰਘ ਬਰਾੜ ਦਾ ਭਾਰਤੀ ਕ੍ਰਿਕਟ ਟੀਮ ਲਈ ਚੁਣਿਆ ਜਾਣਾ ਸਿਰਫ ਉਸਦੇ ਪਰਿਵਾਰ ਹੀ ਨਹੀਂ ਸਗੋਂ ਪੂਰੇ ਪੰਜਾਬ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਹੌਂਸਲੇ ਨਾਲ ਸੁਪਨੇ ਕਿਵੇਂ ਸੱਚ ਕੀਤੇ ਜਾਂਦੇ ਹਨ, ਗੁਰਨੂਰ ਨੇ ਇਹ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਇਹ ਕਾਮਯਾਬੀ ਨੌਜਵਾਨਾਂ ਲਈ ਪ੍ਰੇਰਨਾ ਹੈ, ਜੋ ਆਪਣੇ ਪਿੰਡ ਦੀਆਂ ਗਲੀਆਂ ਤੋਂ ਨਿਕਲ ਕੇ ਦੇਸ਼ ਲਈ ਕੁਝ ਵੱਡਾ ਕਰਨ ਦਾ ਸੁਪਨਾ ਵੇਖਦਾ ਹੈ। ਉਨ੍ਹਾਂ ਨੌਜਵਾਨ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਿਆਂ ਖਿਡਾਰੀ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਗੁਰਨੂਰ ਤੇ ਮਾਣ ਮਹਿਸੂਸ ਕਰ ਰਿਹਾ ਹੈ।
;
;
;
;
;
;
;