ਰਾਜਪੁਰਾ ਪਟਿਆਲਾ ਬਾਈ ਪਾਸ 'ਤੇ ਮੈਰਿਜ ਪੈਲੇਸ ਨੇੜੇ ਚੱਲੀ ਗੋਲੀ
ਰਾਜਪੁਰਾ (ਪਟਿਆਲਾ), 20 ਮਈ (ਰਣਜੀਤ ਸਿੰਘ) - ਰਾਜਪੁਰਾ ਪਟਿਆਲਾ ਬਾਈਪਾਸ ਦੇ ਬਣੇ ਰੇਲਵੇ ਓਵਰ ਬ੍ਰਿਜ ਦੇ ਹੇਠਾਂ ਇਕ ਮੈਰਿਜ ਪੈਲੇਸ ਦੇ ਸਾਹਮਣੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀ ਚੱਲਣ ਨਾਲ ਭਾਵੇਂ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਸ਼ਹਿਰ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਇਹ ਆਪਣੇ ਆਪ ਦੇ ਵਿਚ ਕਾਫੀ ਵੱਡਾ ਮੁੱਦਾ ਬਣਿਆ ਹੋਇਆ ਹੈ। ਮੌਕੇ 'ਤੇ ਜਦੋਂ ਗੋਲੀ ਚੱਲੀ ਤਾਂ ਲੋਕਾਂ ਦੇ ਵਿਚ ਦਹਿਸਤ ਦਾ ਮਾਹੌਲ ਬਣ ਗਿਆ। ਗੋਲੀ ਚਲਾਉਣ ਵਾਲੇ ਦਾ ਪਤਾ ਲੱਗਾ ਹੈ ਕਿ ਉਹ ਬਸੰਤਪੁਰਾ ਸਾਈਡ ਦਾ ਰਹਿਣ ਵਾਲਾ ਹੈ ਅਤੇ ਦਿਮਾਗੀ ਤੌਰ ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਇਸ ਸੰਬੰਧ ਦੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਦੀ ਛਾਣਬੀਣ ਕਰ ਰਹੇ ਹਨ। ਛਾਣਬੀਣ ਤੋਂ ਬਾਅਦ ਪਤਾ ਲੱਗੇਗਾ ਕਿ ਗੋਲੀ ਕਿਉਂ ਚਲਾਈ ਹੈ। ਇਸ ਪਿੱਛੇ ਕੀ ਕਾਰਨ ਹੈ, ਜਦੋਂ ਹੀ ਪਤਾ ਲੱਗਿਆ ਪ੍ਰੈਸ ਨੂੰ ਦੱਸ ਦਿੱਤਾ ਜਾਵੇਗਾ।
;
;
;
;
;
;
;