JALANDHAR WEATHER

ਡੀ. ਜੀ. ਪੀ. ਦੇ ਰੀਡਰ ਓ.ਪੀ. ਰਾਣਾ ਤੇ ਵਿਚੋਲੇ ਵਿੱਕੀ ਗੋਇਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

ਚੰਡੀਗੜ੍ਹ, 21 ਮਈ (ਕਪਿਲ ਵਧਵਾ)- ਪੰਜਾਬ ਵਿਜੀਲੈਂਸ ਨਾਲ ਜੁੜੇ ਚਰਚਿਤ ਰਿਸ਼ਵਤਖੋਰੀ ਮਾਮਲੇ ਵਿਚ ਨਾਮਜ਼ਦ ਪੰਜਾਬ ਵਿਜੀਲੈਂਸ ਦੇ ਡੀ. ਜੀ. ਪੀ. ਦੇ ਰੀਡਰ ਓ.ਪੀ. ਰਾਣਾ ਦੀ ਅਗਾਊ ਜ਼ਮਾਨਤ ਅਰਜ਼ੀ ’ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਮਾਮਲੇ ਵਿਚ ਵਿਚੋਲੇ ਵਜੋਂ ਨਾਮਜ਼ਦ ਵਿਕਾਸ ਉਰਫ਼ ਵਿੱਕੀ ਗੋਇਲ ਵਲੋਂ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਵਿੱਕੀ ਗੋਇਲ ਪੱਖੋਂ ਪੇਸ਼ ਹੋਏ ਵਕੀਲ ਕੇ. ਪੀ. ਸਿੰਘ ਨੇ ਅਦਾਲਤ ਵਿਚ ਦਾਇਰ ਅਰਜ਼ੀ ਵਿਚ ਦਲੀਲ ਦਿੱਤੀ ਹੈ ਕਿ ਪਟੀਸ਼ਨਕਰਤਾ ਕਈ ਗੰਭੀਰ ਬਿਮਾਰੀਆਂ ਨਾਲ ਪੀੜਤ ਹੈ ਅਤੇ ਉਸ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ। ਅਰਜ਼ੀ ਅਨੁਸਾਰ ਜੇਲ੍ਹ ਅੰਦਰ ਉਸ ਦਾ ਲੋੜੀਂਦਾ ਇਲਾਜ ਸੰਭਵ ਨਹੀਂ ਹੋ ਪਾ ਰਿਹਾ, ਖ਼ਾਸ ਤੌਰ ’ਤੇ ਦਿਲ ਦੀ ਬਿਮਾਰੀ ਲਈ ਵਿਸ਼ੇਸ਼ ਇਲਾਜ ਦੀ ਲੋੜ ਹੈ। ਇਸ ਕਰਕੇ ਮੈਡੀਕਲ ਗਰਾਊਂਡ ’ਤੇ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਦੂਜੇ ਪਾਸੇ ਓ.ਪੀ. ਰਾਣਾ ਵਲੋਂ ਵੀ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁੱਖ ਕੀਤਾ ਗਿਆ ਹੈ। ਅੱਜ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣ ਕੇ ਅਗਲੀ ਕਾਰਵਾਈ ਤੈਅ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ