JALANDHAR WEATHER

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 21 ਮਈ (ਕਪਿਲ ਵਧਵਾ)- ਗਰਮੀਆਂ ਦੀਆਂ ਛੁੱਟੀਆਂ ਤੋਂ ਠੀਕ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਦੋ ਪ੍ਰਸਿੱਧ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੈਕਟਰ-40 ਸਥਿਤ ਡੀ.ਪੀ.ਐਸ. ਸਕੂਲ ਅਤੇ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੂੰ ਈ.ਮੇਲ ਰਾਹੀਂ ਬੰਬ ਧਮਾਕੇ ਦੀ ਚਿਤਾਵਨੀ ਭੇਜੀ ਗਈ।

ਧਮਕੀ ਭਰੀ ਈ.ਮੇਲ ਮਿਲਦੇ ਹੀ ਸਕੂਲ ਪ੍ਰਸ਼ਾਸਨ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ’ਤੇ ਪਹੁੰਚ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੈਕਟਰ-39 ਦੇ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਕਰੀਬ ਸਵੇਰੇ 9:50 ਵਜੇ ਡੀ.ਪੀ.ਐਸ. ਸਕੂਲ ਤੋਂ ਫੋਨ ਪ੍ਰਾਪਤ ਹੋਇਆ ਸੀ, ਜਿਸ ਵਿਚ ਸਕੂਲ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਟੀਮਾਂ, ਬੰਬ ਸਕੁਐਡ ਅਤੇ ਡੌਗ ਸਕੁਐਡ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਪੁਲਿਸ ਵਲੋਂ ਸਕੂਲਾਂ ਦੀ ਚੈਕਿੰਗ ਅਤੇ ਈ.ਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਘਟਨਾ ਤੋਂ ਬਾਅਦ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਹੋਰ ਸਕੂਲਾਂ ਤੋਂ ਵੀ ਕਿਸੇ ਤਰ੍ਹਾਂ ਦੀ ਧਮਕੀ ਮਿਲਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ