ਘਰ ’ਚ ਚੱਲ ਰਹੀ ਪਟਾਕਾ ਫ਼ੈਕਟਰੀ ’ਚ ਧਮਾਕਾ
ਅੰਮ੍ਰਿਤਸਰ, 21 ਮਈ (ਹਰਮਿੰਦਰ ਸਿੰਘ)- ਸਥਾਨਕ ਨਗੜ ਇਲਾਕੇ ’ਚ ਘਰ ਵਿਚ ਚੱਲ ਰਹੀ ਪਟਾਕਾ ਫੈਕਟਰੀ ’ਚ ਜ਼ੋਰਦਾਰ ਧਮਾਕਾ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਕਾਰਨ ਘਰ ’ਚ ਮੌਜੂਦ ਕੁਝ ਹੋਰ ਲੋਕਾਂ ਦੇ ਵੀ ਜ਼ਖ਼ਮੀ ਹੋਣ ਦੀ ਸੰਭਾਵਨਾ ਹੈ। ਧਇਸ ਘਟਨਾ ਦੀ ਇਤਲਾਹ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਹੈ, ਜਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
;
;
;
;
;
;
;
;
;