ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਮਿਲੀ ਵਿਦਿਆਰਥੀ ਦੀ ਲਾਸ਼
ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਵਿਦਿਆਰਥੀ ਦੀ ਲਾਸ਼ ਮਿਲਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਬੀ. ਟੈਕ. ਦਾ ਵਿਦਿਆਰਥੀ ਸੀ ਅਤੇ ਤਰਨ ਤਾਰਨ ਦੇ ਪਿੰਡ ਕੰਗ ਦਾ ਰਹਿਣ ਵਾਲਾ ਸੀ।
ਸੂਚਨਾ ਮਿਲਦੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਥਾਣਾ ਅਰਬਨ ਅਸਟੇਟ ਪਟਿਆਲਾ ਨੂੰ ਸੂਚਿਤ ਕੀਤਾ ਗਿਆ। ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
;
;
;
;
;
;
;
;
;