ਪੇਸ਼ੀ ਲਈ ਲਿਆਂਦੇ ਦੋਸ਼ੀ ਨੇ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ
ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੇਸ਼ੀ ਲਈ ਲਿਆਂਦੇ ਇਕ ਦੋਸ਼ੀ ਨੇ ਅਚਾਨਕ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਡੀ. ਐੱਸ. ਪੀ. ਸ਼ਾਹਬਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੋਸ਼ੀ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਚ ਚੋਰੀ ਦਾ ਮਾਮਲਾ ਦਰਜ ਸੀ ਅਤੇ ਪੁਲਿਸ ਵਲੋਂ ਉਸਨੂੰ ਅਦਾਲਤ ਵਿਚ ਪੇਸ਼ ਕਰਨ ਲਈ ਕੋਰਟ ਕੰਪਲੈਕਸ ਲਿਆਂਦਾ ਗਿਆ ਸੀ। ਇਸ ਦੌਰਾਨ ਉਸਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;