JALANDHAR WEATHER

ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਕਾਰ ਲੁਧਿਆਣਾ ਵਿਖੇ ਹੋਈ ਮੁਲਾਕਾਤ

ਲੁਧਿਆਣਾ, 21 ਮਈ (ਜਸਵੰਤ ਸਿੰਘ ਜੱਸ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ। ਮੁਲਾਕਾਤ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ। ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਬਾਰੇ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਜਥੇਦਾਰ ਗੜਗੱਜ ਵਲੋਂ ਰਾਜਪਾਲ ਕਟਾਰੀਆ ਨੂੰ ਇਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ। ਮੁਲਾਕਾਤ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਪੰਜਾਬ ਸਰਕਾਰ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ