JALANDHAR WEATHER

ਸੁਖਬੀਰ ਬਾਦਲ ਨੇ 31 ਉਮੀਦਵਾਰਾਂ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਉਨ੍ਹਾਂ ਸ਼ਹਿਰ ਦੇ 31 ਵਾਰਡਾਂ ਵਿਚ ਚੋਣ ਮੈਦਾਨ ਵਿਚ ਉਤਾਰੇ ਗਏ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਥਾਂਦੇਵਾਲਾ ਰੋਡ ਵਿਖੇ ਤਰਸੇਮ ਲਾਡੀ ਬਤਰਾ ਦੇ‌ ਗ੍ਰਹਿ, ਇਹ ਉਪਰੰਤ ਬਾਦਲ ਕਾਲੋਨੀ ਕੋਟਲੀ ਰੋਡ ਵਿਖੇ, ਅਬਹੋਰ ਰੋਡ ਵਿਖੇ ਸੇਤੀਆ ਪੈਟਰੋਲ ਪੰਪ ਨੇੜੇ ਅਤੇ ਦੇਰ ਸ਼ਾਮ ‌ ਭੁੱਲਰ ਕਾਲੋਨੀ ਵਿਖੇ ਹਰਪਾਲ ਸਿੰਘ ਬੇਦੀ ਦੇ ਗ੍ਰਹਿ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਬਹੁਤ ਬੁਰੇ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ। ਹੁਣ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਨੂੰ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਮਿਊਂਸੀਪਲ ਕਮੇਟੀਆਂ ਬਣਾਈਆਂ ਜਾਣ, ਤਾਂ ਜੋ 2027 ਵਿਚ ਅਕਾਲੀ ਸਰਕਾਰ ਆਉਣ ਤੇ ਸ਼ਹਿਰਾਂ ਦਾ ਸਹੀ ਵਿਕਾਸ ਹੋ ਸਕੇ।

ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਬਣ ਗਈ ਤਾਂ ਤੁਹਾਨੂੰ ਡਰਨ ਦੀ ਕੋਈ ਲੋੜ ਨਹੀਂ, ਨਾ ਕੋਈ ਸੇਲ ਟੈਕਸ ਵਾਲਾ ਰੋਕੇਗਾ ਅਤੇ ਨਾ ਹੀ ਕੋਈ ਜੀ.ਐਸ.ਟੀ. ਵਾਲਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ