JALANDHAR WEATHER

ਪੋਕਸੋ ਮਾਮਲੇ 'ਚ ਰਾਸ਼ਟਰੀ ਕੋਚ ਵੈਦਵਾਨ ਨੂੰ 5 ਸਾਲ ਦੀ ਸਜ਼ਾ

ਚੰਡੀਗੜ੍ਹ, 21 (ਏਜੰਸੀ)-ਰਾਸ਼ਟਰੀ ਪੈਰਾ ਤੀਰਅੰਦਾਜ਼ੀ ਕੋਚ ਕੁਲਦੀਪ ਵੇਦਵਾਨ, ਜਿਸ ਨੂੰ 2023 'ਚ ਇੱਕ ਨਾਬਾਲਗ ਐਥਲੀਟ ਨਾਲ ਸਬੰਧਤ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਪੈਰਿਸ ਪੈਰਾਲੰਪਿਕਸ ਤੋਂ ਪਹਿਲਾਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ, ਨੂੰ ਸੋਨੀਪਤ ਦੀ ਇਕ ਫਾਸਟ ਟ੍ਰੈਕ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ | ਵੇਦਵਾਨ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਅਤੇ 15,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ | ਅਦਾਲਤ ਨੇ ਬੁੱਧਵਾਰ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ 15 ਮਈ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਸ ਨੂੰ ਦੁਬਾਰਾ ਹਿਰਾਸਤ 'ਚ ਲੈ ਲਿਆ ਗਿਆ ਸੀ | ਅਦਾਲਤ ਨੇ ਵੇਦਵਾਨ ਨੂੰ ਪੋਕਸੋ ਐਕਟ ਦੀ ਧਾਰਾ 10 ਤਹਿਤ ਪੰਜ ਸਾਲ ਦੀ ਸਖ਼ਤ ਕੈਦ ਅਤੇ ਧਾਰਾ 12 ਤਹਿਤ ਤਿੰਨ ਸਾਲ ਦੀ ਸਜ਼ਾ ਸੁਣਾਈ, ਦੋਵੇਂ ਸਜ਼ਾਵਾਂ ਇਕੋ ਸਮੇਂ ਚੱਲਣਗੀਆਂ |
ਇਹ ਮਾਮਲਾ ਅਪ੍ਰੈਲ 2023 ਦਾ ਹੈ ਜਦੋਂ ਨਾਬਾਲਗ ਤੀਰਅੰਦਾਜ਼ ਨੇ ਦੋਸ਼ ਲਗਾਇਆ ਸੀ ਕਿ ਵੇਦਵਾਨ ਨੇ ਸੋਨੀਪਤ ਦੇ ਸਪੋਰਟਸ ਅਥਾਰਟੀ ਆਫ਼ ਇੰਡੀਆ ਸੈਂਟਰ 'ਚ ਯੂਥ ਚੈਂਪੀਅਨਸ਼ਿਪ ਟਰਾਇਲਾਂ ਦÏਰਾਨ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ