JALANDHAR WEATHER

ਅਭਿਸ਼ੇਕ ਬੈਨਰਜੀ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਿਜ

ਕੋਲਕਾਤਾ, 21 ਮਈ (ਯੂ.ਐੱਨ.ਆਈ.)-ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਤਿ੍ਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ ਚੋਣ ਪ੍ਰਚਾਰ ਦÏਰਾਨ ਕਥਿਤ ਤÏਰ 'ਤੇ ਭੜਕਾਊ ਬਿਆਨ ਦੇਣ ਦੇ ਦੋਸ਼ 'ਚ ਦਰਜ ਐੱਫ.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰ ਦਿੱਤਾ¢ਪਟੀਸ਼ਨ ਨੂੰ ਖਾਰਜ ਕਰਦੇ ਹੋਏ, ਜਸਟਿਸ ਸÏਗਤ ਭੱਟਾਚਾਰੀਆ ਨੇ ਸੀਨੀਅਰ ਟੀ.ਐੱਮ.ਸੀ. ਆਗੂ ਵਲੋਂ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਦੀ ਗੈਰ-ਜ਼ਿੰਮੇਵਾਰਾਨਾ ਪ੍ਰਕਿਰਤੀ 'ਤੇ ਸਵਾਲ ਉਠਾਏ¢ ਬੇਸ਼ੱਕ, ਅਦਾਲਤ ਨੇ ਨਿਰਦੇਸ਼ ਦਿੱਤਾ ਕਿ 31 ਜੁਲਾਈ ਤੱਕ ਅਭਿਸ਼ੇਕ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਉਸਨੂੰ ਪੁੱਛਗਿੱਛ ਲਈ ਬੁਲਾਉਣ ਤੋਂ ਪਹਿਲਾਂ 48 ਘੰਟੇ ਦਾ ਨੋਟਿਸ ਦਿੱਤਾ ਜਾਵੇ¢ਅਭਿਸ਼ੇਕ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਅਤੇ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਦਾ¢ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਣੀ ਹੈ¢

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ