ਮੀਂਹ ਪੈਣ ਨਾਲ ਪੰਜਾਬ ’ਚ ਬਦਲਿਆ ਮੌਸਮ
ਚੰਡੀਗੜ੍ਹ, 22 ਮਈ- ਅੱਜ ਸਵੇਰੇ ਪੰਜਾਬ ਵਿਚ ਮੌਸਮ ਅਚਾਨਕ ਬਦਲ ਗਿਆ। ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿਚ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਈ। ਜਲੰਧਰ ਅਤੇ ਪਠਾਨਕੋਟ ਵਿਚ ਤੇਜ਼ ਹਵਾਵਾਂ ਵੀ ਚੱਲੀਆਂ।
ਦੂਜੇ ਪਾਸੇ ਚੰਡੀਗੜ੍ਹ ਵਿਚ ਅੱਜ ਵੀ ਹੀਟਵੇਵ ਜਾਰੀ ਰਿਹਾ। ਵੀਰਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਡਿੱਗ ਗਿਆ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਦੋ ਤੋਂ ਤਿੰਨ ਘੰਟਿਆਂ ਵਿਚ ਚੰਡੀਗੜ੍ਹ ਅਤੇ ਮੋਹਾਲੀ ਵਿਚ ਬੱਦਲਵਾਈ ਹੋਣ ਦੀ ਸੰਭਾਵਨਾ ਹੈ, ਜਿਸ ਵਿਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਘੱਟਣ ਅਤੇ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
24 ਮਈ ਤੋਂ 26 ਮਈ ਤੱਕ ਅਸਮਾਨ ਆਮ ਤੌਰ 'ਤੇ ਸਾਫ਼ ਰਹੇਗਾ। ਇਸ ਸਮੇਂ ਦੌਰਾਨ ਤਾਪਮਾਨ ਦੁਬਾਰਾ ਵਧਣ ਦੀ ਉਮੀਦ ਹੈ, 26 ਮਈ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ।
;
;
;
;
;
;
;
;
;