JALANDHAR WEATHER

ਬਟਾਲਾ ਬੱਸ ਹਾਦਸੇ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਟਾਲਾ ਵਿਚ ਹੋਏ ਭਿਆਨਕ ਹਾਦਸੇ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਐਕਸ ਤੇ ਪੋਸਟ ਕਰਦੇ ਹੋਏ ਕਿਹਾ ਕਿ ਬਟਾਲਾ ਦੇ ਥਾਣਾ ਸੇਖਵਾਂ ਨੇੜੇ ਬੱਸ ਪਲਟਣ ਦਾ ਸਮਾਚਾਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ ਹੋਈਆਂ ਦੋ ਮੌਤਾਂ 'ਤੇ ਮੈਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਦੁੱਖ ਦੀ ਇਸ ਘੜੀ ਵਿਚ, ਤੁਹਾਡੀ ਸਰਕਾਰ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ, ਜ਼ਖਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾਵੇਗਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਮੈਡੀਕਲ ਟੀਮਾਂ ਅਤੇ ਸੜਕ ਸੁਰੱਖਿਆ ਫੋਰਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਮੈਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ