ਭਾਰਤ ਅੰਦਰ ਦਾਖ਼ਲ ਹੋਣ ਤੇ ਗ੍ਰਿਫ਼ਤਾਰ ਕੀਤੇ ਪਾਕਿਸਤਾਨੀ ਨਾਗਰਿਕਾਂ ਨੂੰ ਬੀ.ਐਸ.ਐਫ. ਤੇ ਪਾਕਿਸਤਾਨ ਰੇਂਜਰਾਂ ਦੀ ਸਹਿਮਤੀ ਨਾਲ ਵਾਪਸ ਭੇਜਿਆ
ਅਟਾਰੀ ਸਰਹੱਦ (ਅੰਮ੍ਰਿਤਸਰ) 22 ਮਈ, (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਮੌਕੇ ਹੋਏ ਸਮਝੌਤਿਆਂ ਤਹਿਤ ਪਿਛਲੇ ਦਿਨੀਂ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਅੰਦਰ ਆਉਣ ਤੇ ਗ੍ਰਿਫ਼ਤਾਰ ਕੀਤੇ ਗਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਅਤੇ ਬੀ.ਐਸ.ਐਫ. ਨੇ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਵਤਨ ਪਾਕਿਸਤਾਨ ਲਈ ਰਿਹਾਅ ਕਰ ਦਿੱਤਾ ਗਿਆ ਹੈ।
ਇੱਥੇ ਦੱਸਣ ਯੋਗ ਹੈ ਕਿ ਦੋਵੇਂ ਪਾਕਿਸਤਾਨੀ ਨਾਗਰਿਕ 20 ਮਈ ਦੀ ਸ਼ਾਮ ਨੂੰ ਪਾਕਿਸਤਾਨ ਦੇ ਕਸੂਰ ਇਲਾਕੇ ਵਿਚੋਂ ਗੱਡੀ ਦੇ ਸਵਾਰ ਹੋ ਕੇ ਭਾਰਤੀ ਖੇਤਰ ਅੰਦਰ ਦਾਖ਼ਲ ਹੋਣ ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਦੋਵੇਂ ਨਾਗਰਿਕਾਂ ਦੀ ਪਹਿਚਾਣ ਮੁਹੰਮਦ ਸਲੀਮ ਅਤੇ ਅਮੀਰ ਨਵਾਜ਼ ਵਜੋਂ ਹੋਈ ਸੀ ਜੋ ਕਿ ਕਿਤਾਬਾਂ ਵੰਡਦੇ ਸਮੇਂ ਗਲਤੀ ਨਾਲ ਕਸੂਰ ਸਰਹੱਦ ਨੇੜੇ ਭਾਰਤੀ ਖੇਤਰ ਵਿਚ ਦਾਖ਼ਲ ਹੋਏ ਸੀ। ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਅਤੇ ਭਾਰਤ ਦੀ ਸੀਮਾ ਸੁਰੱਖਿਆ ਬਲ ਬੀ. ਐੱਸ. ਐੱਫ. ਵਿਚਕਾਰ ਤਾਲਮੇਲ ਤੋਂ ਬਾਅਦ ਸੁਰੱਖਿਅਤ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ।
ਸੁਰੱਖਿਆ ਸੂਤਰਾਂ ਅਨੁਸਾਰ, ਪਾਕਿਸਤਾਨ ਰੇਂਜਰਾਂ ਦੁਆਰਾ ਭਾਰਤੀ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦੀ ਵਾਪਸੀ ਨੂੰ ਸੁਰੱਖਿਅਤ ਬਣਾਉਣ ਲਈ ਫਲੈਗ ਮੀਟਿੰਗ ਕਰਨ ਤੋਂ ਪਹਿਲਾਂ ਬੀ. ਐੱਸ. ਐੱਫ. ਨੇ ਦੋਵਾਂ ਵਿਅਕਤੀਆਂ ਅਤੇ ਉਨ੍ਹਾਂ ਦੇ ਵਾਹਨ ਨੂੰ ਹਿਰਾਸਤ ਵਿੱਚ ਲੈ ਲਿਆ। ਦੋ ਪਾਕਿਸਤਾਨੀ ਨਾਗਰਿਕਾਂ ਅਤੇ ਉਨ੍ਹਾਂ ਦੇ ਵਾਹਨ ਸਮੇਤ ਜਿਸ ਰਸਤੇ ਪਾਕਿਸਤਾਨ ਤੋਂ ਭਾਰਤ ਪੁੱਜੇ ਸਨ ਉਸੇ ਰਸਤੇ ਹੀ ਵਾਪਿਸ ਪਾਕਿਸਤਾਨ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ ਹੈ I
;
;
;
;
;
;
;
;