JALANDHAR WEATHER

ਖੇਤਾਂ ’ਚ ਕੰਮ ਕਰਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਮਈ (ਵਿਜੇ ਸ਼ਰਮਾ)- ਇਥੋਂ ਦੇ ਨਜ਼ਦੀਕੀ ਪਿੰਡ ਖੋਦੇਬੇਟ ਦੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੰਘੀ 19 ਤਰੀਖ ਨੂੰ ਮਨਜੀਤ ਸਿੰਘ ਪੁੱਤਰ ਰਤਨ ਸਿੰਘ (37) ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਜ਼ਹਿਰਲੇ ਸੱਪ ਨੇ ਡੰਗ ਮਾਰ ਦਿੱਤਾ, ਜਿਸ ਕਾਰਨ ਉਸ ਦੀ ਹਾਲਤ ਖ਼ਰਾਬ ਹੋ ਗਈ। ਮਨਜੀਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਬੀਤੇ ਕੱਲ੍ਹ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 9 ਅਤੇ 11 ਸਾਲ ਦੇ ਦੋ ਬੇਟੇ ਛੱਡ ਗਿਆ ਹੈ। ਮਨਜੀਤ ਸਿੰਘ ਦੀ ਹੋਈ ਬੇ-ਵਕਤੀ ਮੌਤ ਤੋਂ ਬਾਅਦ ਪਿੰਡ ਅੰਦਰ ਸੋਗ ਵਾਲਾ ਮਾਹੌਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ