‘ਆਪ’ ਵਲੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ
ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)- ‘ਆਪ’ ਵਲੋਂ ਫਗਵਾੜਾ ਹਲਕੇ ਦੀ ਰਾਜਨੀਤੀ ਵਿਚ ਅਹਿਮ ਫੈਸਲਾ ਲੈਂਦੇ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਹਰਜੀ ਮਾਨ ਕੋਲ ਸੀ, ਜਿਸ ਦੀ ਥਾਂ ਪਾਰਟੀ ਹਾਈਕਮਾਂਡ ਵਲੋਂ ਡਾਕਟਰ ਚੱਬੇਵਾਲ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਡਾਕਟਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਮਿਹਨਤ ਕਰਨਗੇ।
;
;
;
;
;
;
;
;