JALANDHAR WEATHER

ਜ਼ਮੀਨੀ ਝਗੜੇ ਵਿਚ ਮਰਨ ਵਾਲੇ ਨੌਜਵਾਨ ਦੇ ਮਾਪਿਆਂ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ 'ਚ ਪੁਲਿਸ ਪ੍ਰਸ਼ਾਸਨ ਖਿਲਾਫ ਲਗਾਇਆ ਧਰਨਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦੋ ਦਿਨ ਪਹਿਲਾਂ ਇਥੋਂ ਥੋੜੀ ਦੂਰ ਸਥਿਤ ਪਿੰਡ ਨੰਗਲ ਵੰਝਾਂਵਾਲਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਨੂੰ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਿਚ ਅੱਜ ਮ੍ਰਿਤਕ ਜੋਰਾਵਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਅਜਨਾਲਾ ਸ਼ਹਿਰ ਦੇ ਸਾਈਂ ਮੰਦਿਰ ਚੌਂਕ ਵਿਚ ਧਰਨਾ ਲਗਾ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਨੂੰ ਮੁਕੰਮਲ ਰੂਪ ਵਿੱਚ ਬੰਦ ਕਰ ਦਿੱਤਾ ਗਿਆ ਹੈ I

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਜੋਰਾਵਾਰ ਸਿੰਘ ਦੀ ਭੈਣ ਸਮਰੀਤ ਕੌਰ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਦੇ ਚਲਦਿਆਂ ਸਾਡੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਮੇਰੇ ਭਰਾ ਜੋਰਾਵਰ ਸਿੰਘ ਨੂੰ ਕਿਰਚਾਂ ਮਾਰ ਕੇ ਮੌਕੇ ਤੇ ਹੀ ਮਾਰ ਦਿੱਤਾ ਗਿਆ ਸੀ ਜਦਕਿ ਮੇਰੇ ਪਿਤਾ ਤਰਸੇਮ ਸਿੰਘ ਅਤੇ ਦੋ ਹੋਰ ਭਰਾਵਾਂ ਨੂੰ ਵੀ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ ਸੀ ਜੋ ਇਸ ਸਮੇਂ ਹਸਪਤਾਲ ਵਿਚ ਜੇਰੇ ਇਲਾਜ ਹਨ I ਸਮਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੇਰੇ ਭਰਾ ਦੀ ਮੌਤ ਨੂੰ ਅੱਜ ਦੋ ਦਿਨ ਹੋ ਚੁੱਕੇ ਹਨ ਪਰ ਹੁਣ ਤੱਕ ਪੁਲਿਸ ਵਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ I

ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਮੇਰੇ ਭਰਾ ਜੋਰਾਵਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅਸੀਂ ਉਸਦਾ ਪੋਸਟਮਾਰਟਮ ਅਤੇ ਸੰਸਕਾਰ ਨਹੀਂ ਕਰਾਂਗੇ ਅਤੇ ਧਰਨੇ ਤੇ ਹੀ ਬੈਠੇ ਰਹਾਂਗੇ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ