JALANDHAR WEATHER

ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਵੱਧ ਆਵਾਜਾਈ ਵਾਲੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਵਾਂਗੇ - ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਮਈ- ਪੰਜਾਬ ਸਰਕਾਰ 19 ਮਈ 2026 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਸਾਰੀਆਂ ਵੱਧ ਆਵਾਜਾਈ ਵਾਲੀਆਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਲਈ ਡਰ ਤੋਂ ਬਿਨਾਂ ਆਜ਼ਾਦ ਘੁੰਮ ਸਕਣ।
ਅਸੀਂ ਲੋੜੀਂਦੀ ਗਿਣਤੀ ਵਿਚ ਕੁੱਤਿਆਂ ਦੇ ਆਸਰਾ ਬਣਾਵਾਂਗੇ ਅਤੇ ਰੱਖ-ਰਖਾਅ ਕਰਾਂਗੇ ਜਿੱਥੇ ਇਨ੍ਹਾਂ ਆਵਾਰਾ ਕੁੱਤਿਆਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾ ਸਕੇ। ਮੁੱਖ ਮੰਤਰੀ ਕਿਹਾ ਕਿ ਹਲ਼ਕੇ ਹੋਏ, ਲਾਇਲਾਜ ਬਿਮਾਰ ਜਾਂ ਖਤਰਨਾਕ ਕੁੱਤਿਆ ਤੋਂ ਇਨਸਾਨੀ ਜਾਨਾਂ ਨੂੰ ਖਤਰੇ ਦੇ ਮੱਦੇਨਜ਼ਰ  ਜਾਨਵਰਾਂ ਪ੍ਰਤੀ ਬੇਰਹਿਮੀ ਦੇ ਰੋਕਥਾਮ ਐਕਟ ਅਤੇ ਏਬੀਸੀ ਨਿਯਮਾਂ ਦੇ ਅਨੁਸਾਰ,ਕਾਨੂੰਨੀ ਤੌਰ 'ਤੇ ਮਨਜ਼ੂਰਸ਼ੁਦਾ ਉਪਾਅ ਕਰਨੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ