JALANDHAR WEATHER

ਕੋਰਟ ਕੰਪਲੈਕਸ ਵਿਚ ਏ.ਐਸ.ਆਈ. ਦੀ ਹੋਈ ਅਚਾਨਕ ਮੌਤ

ਕਪੂਰਥਲਾ, 22 ਮਈ (ਅਮਨਜੋਤ ਸਿੰਘ ਵਾਲੀਆ)- ਕੋਰਟ ਕੰਪਲੈਕਸ ਕਪੂਰਥਲਾ ਵਿਖੇ ਏ.ਐਸ.ਆਈ. ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭੁਵਨੇਸ਼ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਜਲੰਧਰ ਜੋ ਕਿ ਏ.ਸੀ.ਜੀ.ਐਮ. ਕੋਰਟ ਵਿਚ ਰਿਕਾਰਡ ਪੇਸ਼ ਕਰਨ ਆਏ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ