ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ
ਕਾਹਨੂੰਵਾਨ (ਗੁਰਦਾਸਪੁਰ), 22 ਮਈ (ਨਿਸ਼ਾਨ ਸਿੰਘ ਚਾਹਲ)- ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਢੇਸੀਆਂ ਦੇ ਇਕ ਵਿਅਕਤੀ ਦੇ ਵਲੋਂ ਪਿੰਡ ਦੇ ਮੋਹਤਬਰਾਂ ਨਾਲ ਮਮੂਲੀ ਬਹਿਸਬਾਜ਼ੀ ਤੋਂ ਬਾਅਦ ਹਵਾਈ ਫਾਇਰ ਕਰ ਦਿੱਤੇ। ਹਾਲਾਂਕਿ ਇਸ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਪਿੰਡ ਵਿਚ ਇਕ ਵਾਰ ਦਹਿਸ਼ਤ ਦਾ ਮਾਹੌਲ ਜ਼ਰੂਰ ਬਣ ਗਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ 'ਤੇ ਪੁੱਜੀ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਢੇਸੀਆਂ ਦੇ ਰਹਿਣ ਵਾਲੇ ਕੁਲਵੰਤ ਸਿੰਘ ਵਲੋਂ ਪਿੰਡ ਵਿਚ ਕਿਸੇ ਔਰਤ ਦੇ ਪਿੰਡ ਦੇ ਕਿਸੇ ਵਿਅਕਤੀ ਦੇ ਨਾਲ ਫਰਾਰ ਹੋਣ ਬਾਰੇ ਪਿੰਡ ਵਿਚ ਗੱਲ ਫੈਲਾਈ ਸੀ ਗਈ, ਜਿਸ ਤੋਂ ਬਾਅਦ ਪਿੰਡ ਦੇ ਮੋਹਤਬਰ ਵਿਅਕਤੀ ਕੁਲਵੰਤ ਸਿੰਘ ਦੇ ਘਰ ਪਿੰਡ ਚੋਂ ਫਰਾਰ ਹੋਣ ਵਾਲੀ ਔਰਤ ਅਤੇ ਉਸਨੂੰ ਭਜਾਉਣ ਵਾਲੇ ਵਿਅਕਤੀ ਬਾਰੇ ਜਦੋਂ ਪਤਾ ਕਰਨ ਗਏ ਤਾਂ ਕੁਲਵੰਤ ਸਿੰਘ ਦੀ ਪਿੰਡ ਦੇ ਮੋਹਤਬਰਾਂ ਦੇ ਨਾਲ ਕਿਸੇ ਕੱਲ ਤੋਂ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਉਸ ਨੇ ਆਪਣੀ ਦੁਨਾਲੀ ਦੇ ਨਾਲ ਹਵਾਈ ਫਾਇਰ ਕਰ ਦਿੱਤੇ। ਇਸ ਸੰਬੰਧੀ ਥਾਣਾ ਕਾਹਨੂੰਵਾਨ ਦੀ ਐਸ.ਐਚ.ਓ. ਇੰਸਪੈਕਟਰ ਦੀਪਕਾ ਨੇ ਦੱਸਿਆ ਕਿ ਇਸ ਸੰਬੰਧੀ ਜਾਂਚ ਚੱਲ ਰਹੀ ਹੈ। ਦੋਸ਼ੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
;
;
;
;
;
;
;
;