ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸੁਣਵਾਈ 3 ਜੁਲਾਈ 'ਤੇ ਪਈ
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 3 ਜੁਲਾਈ 'ਤੇ ਪਾ ਦਿੱਤੀ ਹੈ। ਅੱਜ ਅਦਾਲਤ 'ਚ 2 ਹੋਰ ਗਵਾਹ ਪੇਸ਼ ਹੋਏ ਅਤੇ 1 ਦੀ ਗਵਾਹੀ ਹੋਈ। ਅਦਾਲਤ ਨੇ ਮਨਪ੍ਰੀਤ ਸਿੰਘ ਮੰਨਾ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਜਿਥੇ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਭੁਗਤੀ ਉੱਥੇ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਮੂਸਾ ਸਰੀਰਕ ਤੌਰ 'ਤੇ ਪੇਸ਼ ਹੋਏ। ਦੱਸਣਯੋਗ ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ।
;
;
;
;
;
;
;
;