JALANDHAR WEATHER

ਚੇਅਰਮੈਨ ਇੰਪਰੂਵਮੈਂਟ ਟਰੱਸਟ ਦੇ ਵਾਰਡ 'ਚੋਂ ਨਜਾਇਜ਼ ਸ਼ਰਾਬ ਬਰਾਮਦ

ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 22 ਮਈ (ਅਵਤਾਰ ਸਿੰਘ ਰੰਧਾਵਾ) - ਫ਼ਤਹਿਗੜ੍ਹ ਚੂੜੀਆਂ ਅੰਦਰ ਨਗਰ ਕੌਂਸਲ ਦੀਆਂ ਚੋਣਾਂ ਦੇ ਚਲਦਿਆਂ ਵਾਰਡ ਨੰਬਰ 7 'ਚੋਂ ਆਮ ਆਦਮੀ ਪਾਰਟੀ ਦੇ ਸਮਰਥਕ ਦੇ ਘਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕਰੀਬ 5 ਪੇਟੀਆਂ ਸ਼ਰਾਬ ਕਬਜ਼ੇ ਵਿਚ ਲੈ ਲਈ ਹੈ। ਇਸ ਸੰਬੰਧੀ ਪਏ ਰੌਲੇ ਨੂੰ ਸੁਣ ਕੇ ਮੌਕੇ 'ਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਹੋਰਨਾ ਕਾਂਗਰਸੀ ਵਰਕਰਾਂ ਸਮੇਤ ਮੌਕੇ ਤੇ ਪਹੁੰਚ ਗਏ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਚੇਅਰਮੈਨ ਰਾਜੀਵ ਸ਼ਰਮਾ ਉੱਪਰ ਕਥਿਤ ਚੋਣਾਂ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦੀ ਪਤਨੀ ਵਾਰਡ ਨੰਬਰ 7 'ਚੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੀ ਹੈ ਅਤੇ ਇਨ੍ਹਾਂ ਦੇ ਸਮਰਥਕ ਦੇ ਘਰੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਆਪਣੀ ਹਾਰ ਨੂੰ ਦੇਖਦੇ ਹੋਏ ਚੋਣਾਂ ਜਿੱਤਣ ਲਈ ਸ਼ਰਾਬ ਅਤੇ ਪੈਸੇ ਵੰਡੇ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਚਾਰ ਸਾਲ ਚੰਗੇ ਕੰਮ ਕੀਤੇ ਹੁੰਦੇ ਤਾਂ ਸ਼ਰਾਬ ਵੰਡਣ ਦੀ ਲੋੜ ਨਾ ਪੈਂਦੀ। ਇਥੇ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਕਿਹਾ ਕਿ ਚੋਣਾਂ ਚੰਗੇ ਤਰੀਕੇ ਨਾਲ ਕਰਾਉਣ ਲਈ ਉਸ ਦਿਨ ਵੀਡੀਓਗ੍ਰਾਫੀ ਜ਼ਰੂਰੀ ਹੈ, ਅਤੇ ਚੋਣਾਂ ਨਾਲ ਸੰਬੰਧਿਤ ਅਮਲੇ ਅਤੇ ਵੋਟਰਾਂ ਤੋਂ ਬਗੈਰ ਕਿਸੇ ਵੀ ਵਿਅਕਤੀ ਨੂੰ ਦਖ਼ਲ ਅੰਦਾਜ਼ੀ ਨਾ ਕਰਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸ਼ਰਾਬ ਨੂੰ ਵੰਡਣ ਦੇ ਮਾਮਲੇ ਸੰਬੰਧੀ ਦੋਸ਼ੀਆਂ ਉੱਪਰ ਫੌਰਨ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ