JALANDHAR WEATHER

ਮੁੜ ਮਹਿੰਗਾ ਹੋਇਆ ਪੈਟਰੋਲ ਡੀਜ਼ਲ

ਨਵੀਂ ਦਿੱਲੀ, 23 ਅਪ੍ਰੈਲ- ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮੁੜ ਵਾਧਾ ਕੀਤਾ ਗਿਆ ਹੈ। ਦਿੱਲੀ ਵਿਚ ਪੈਟਰੋਲ 87 ਪੈਸੇ ਮਹਿੰਗਾ ਹੋ ਗਿਆ ਹੈ, ਜੋ ਕਿ 99.51 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਡੀਜ਼ਲ 91 ਪੈਸੇ ਮਹਿੰਗਾ ਹੋ ਕੇ 92.49 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੀ.ਐਨ.ਜੀ. ਦੀਆਂ ਕੀਮਤਾਂ ’ਚ ਵੀ 1ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਇਆ ਹੈ। 

ਇਹ 9 ਦਿਨਾਂ ਵਿਚ ਬਾਲਣ ਦੀਆਂ ਕੀਮਤਾਂ ਵਿਚ ਤੀਜਾ ਵਾਧਾ ਹੈ। ਚਾਰ ਦਿਨ ਪਹਿਲਾਂ 19 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। 15 ਮਈ ਨੂੰ ਵੀ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ