JALANDHAR WEATHER

ਕੁਝ ਕਰੋ ਮੋਦੀ ਜੀ, ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ- ਮਨੀਸ਼ ਸਿਸੋਦੀਆ

ਨਵੀਂ ਦਿੱਲੀ, 23 ਅਪ੍ਰੈਲ- ਤੇਲ ਦੀਆਂ ਅੱਜ ਤੀਜੀ ਵਾਰ ਵਧੀਆਂ ਕੀਮਤਾਂ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਕਰਦੇ ਹੋਏ ਇਕ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਦਸ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਦਾ ਵਾਧਾ ਕਰ ਦਿੱਤਾ ਹੈ, ਮੋਦੀ ਜੀ! ਕੁਝ ਕਰੋ!

ਤੁਸੀਂ ਕਦੋਂ ਤੱਕ ਟੌਫੀਆਂ ਅਤੇ ਲਾਲੀਪੌਪ ਦੀਆਂ ਰੀਲਾਂ ਦਿਖਾ ਕੇ ਆਪਣੀਆਂ ਅਸਫ਼ਲਤਾਵਾਂ ਤੋਂ ਦੇਸ਼ ਦਾ ਧਿਆਨ ਭਟਕਾਓਗੇ?

ਤੁਸੀਂ ਕਦੋਂ ਤੱਕ ਈ.ਡੀ. ਅਤੇ ਸੀ.ਬੀ.ਆਈ. ਦੀ ਮਦਦ ਨਾਲ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਵਾਓਗੇ?

ਕੁਝ ਕਰੋ, ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ!

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ