JALANDHAR WEATHER

ਪੰਜਾਬ ਦੇ ਛੇ ਜ਼ਿਲ੍ਹਿਆਂ ’ਚ ਮੀਂਹ ਤੇ ਹਨੇਰੀ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 23 ਅਪ੍ਰੈਲ- ਮੌਸਮ ਵਿਭਾਗ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਚੰਡੀਗੜ੍ਹ ਅਤੇ 17 ਹੋਰ ਜ਼ਿਲ੍ਹਿਆਂ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਵੀ ਹੀਟਵੇਵ ਦੀ ਸਥਿਤੀ ਰਹਿਣ ਦੀ ਉਮੀਦ ਹੈ। ਹੀਟਵੇਵ 28 ਮਈ ਤੱਕ ਜਾਰੀ ਰਹਿਣ ਦੀ ਉਮੀਦ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ