ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਸੰਨ 1964 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਵਾਪਰੇ ਖੂਨੀ ਸਾਕੇ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਬਿਕਰਮਜੀਤ ਸਿੰਘ ਤੇ ਜਸਬੀਰ ਸਿੰਘ ਤੋਂ ਇਲਾਵਾ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਕਰਮਚਾਰੀ, ਨਿਹੰਗ ਸਿੰਘ ਫੌਜਾਂ ਅਤੇ ਸੰਗਤਾਂ ਹਾਜ਼ਰ ਸਨ।
;
;
;
;
;
;
;
;