10 ਸਿੱਖ ਵਿਦਵਾਨਾਂ ਵਲੋਂ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਪੱਤਰ
ਚੰਡੀਗੜ੍ਹ, 23 ਮਈ- (ਅਜਾਇਬ ਔਜਲਾ)- ਸਿੱਖ ਕੌਮ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਤੇ ਗੱਲਬਾਤ ਸ਼ੁਰੂ ਕਰਨ ਲਈ 10 ਸਿੱਖ ਵਿਦਵਾਨਾਂ ਵਲੋਂ ਭਾਰਤ ਦੇ ਗ੍ਰਹਿ ਵਿਭਾਗ ਨੂੰ ਇਕ ਪੱਤਰ ਭੇਜ ਕੇ ਭਾਰਤੀ ਸੰਵਿਧਾਨ ਦੇ ਕਾਨੂੰਨੀ ਢਾਂਚੇ ਅੰਦਰ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਗਿਆ। ਇਹ ਪ੍ਰਗਟਾਵਾ ਅੱਜ ਇਥੇ ਸਿੱਖ ਵਿਦਵਾਨਾਂ ਵਲੋਂ ਸੱਦੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।
ਇਸ ਮੌਕੇ ਤੇ ਸਾਬਕਾ ਜਥੇਦਾਰ ਤਖ਼ਤ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਜਰਨਲ ਸਕੱਤਰ ਖੁਸ਼ਹਾਲ ਸਿੰਘ, ਐਡਵੋਕੇਟ ਨਵਕਿਰਨ ਸਿੰਘ ,ਆਈ.ਐਸ. ਸੀ. (ਅੰਤਰਰਾਸ਼ਟਰੀ ਸਿੱਖ ਸੰਗਠਨ) ਦੀ ਜਨਰਲ ਸਕੱਤਰ ਡਾ. ਬੀਰੇਂਦਰ ਕੌਰ, ਇੰਸਟੀਚਿਊਟ ਆਫ ਸਿੱਖ ਸਟੱਡੀਜ਼ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਜੋ ਪੱਤਰ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ, ਉਸ ਵਿਚ ਪ੍ਰਮੁੱਖ ਤੌਰ ਤੇ ਸਿੱਖਾਂ ਦੇ 12 ਮਸਲਿਆਂ ਨੂੰ ਵਧੇਰੇ ਤਵੱਜੋ ਦਿੱਤੀ ਗਈ ਹੈ ਕਿ ਇਹਨਾਂ ਸਬੰਧੀ ਫੌਰੀ ਗੱਲਬਾਤ ਆਰੰਭੀ ਜਾਵੇ।
;
;
;
;
;
;
;
;
;