ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੀ ਹੈ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 23 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਸ ਵਿਚ ਚੁਣੇ ਗਏ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲੇ, ਸਿਹਤ ਵਿਭਾਗ, ਵਿੱਤੀ ਸੇਵਾਵਾਂ ਅਤੇ ਉੱਚ ਸਿੱਖਿਆ ਸਮੇਤ ਕਈ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਮਿਲੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ 47 ਸ਼ਹਿਰਾਂ ਵਿੱਚ ਆਯੋਜਿਤ 19ਵੇਂ ਰੁਜ਼ਗਾਰ ਮੇਲੇ ਵਿਚ ਹਿੱਸਾ ਲਿਆ। ਇਸ ਤੋਂ ਪਹਿਲਾਂ ਦੇਸ਼ ਭਰ ਵਿਚ 18 ਰੋਜ਼ਗਾਰ ਮੇਲੇ ਲੱਗ ਚੁੱਕੇ ਹਨ, ਜਿਨ੍ਹਾਂ ਵਿਚ ਕਰੀਬ 12 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਲਿਖਿਆ- ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੱਜ ਭਾਰਤ ਦੇ ਨੌਜਵਾਨ ਦੁਨੀਆ ਦੇ ਹਰ ਖੇਤਰ ਵਿੱਚ ਆਪਣੀ ਪਹਿਚਾਣ ਬਣਾ ਰਹੇ ਹਨ। ਇਹੀ ਭਾਵਨਾ, ਇਹੀ ਊਰਜਾ ਲੋਕ ਸੇਵਾ ਵਿਚ ਵੀ ਝਲਕਣੀ ਚਾਹੀਦੀ ਹੈ। ਅਜਿਹੇ ਨੌਜਵਾਨਾਂ ਦੇ ਯਤਨਾਂ ਨਾਲ ਭਾਰਤ ਦਾ ਵਿਕਾਸ ਹੋਵੇਗਾ, ਜੋ ਆਪਣੇ ਕੰਮ ਨੂੰ ਦੇਸ਼ ਅਤੇ ਲੋਕਾਂ ਦੀ ਸੇਵਾ ਦਾ ਸਾਧਨ ਸਮਝਦੇ ਹਨ... ਮੈਨੂੰ ਪੂਰਾ ਭਰੋਸਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਮਿਲੇ ਹਨ, ਉਹ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਬੁਲੰਦੀ ਪ੍ਰਦਾਨ ਕਰਨਗੇ।"
;
;
;
;
;
;
;
;