JALANDHAR WEATHER

ਅਭੀ ਕਤਲ ਮਾਮਲੇ ਵਿਚ ਦੋ ਸਕੇ ਭਰਾ ਗ੍ਰਿਫ਼ਤਾਰ

ਖਰੜ, 23 ਮਈ (ਤਰਸੇਮ ਸਿੰਘ ਜੰਡਪੁਰੀ)- ਬਲੌਂਗੀ ਦੇ ਆਜ਼ਾਦ ਨਗਰ ਦੇ ਵਸਨੀਕ ਅਭੀ ਕਤਲ ਕਾਂਡ ਵਿਚ ਪੁਲਿਸ ਨੇ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਮੁਲਜ਼ਮਾਂ ਦੀ ਪਹਿਚਾਣ ਰਾਮ ਰਤਨ ਅਤੇ ਛੋਟੂ ਵਾਸੀ ਆਜ਼ਾਦ ਨਗਰ ਬਲੌਂਗੀ ਵਜੋਂ ਹੋਈ ਹੈ।

ਇਹ ਜਾਣਕਾਰੀ ਡੀ.ਐਸ.ਪੀ. ਖਰੜ ਈਸ਼ਾਨ ਸਿੰਗਲਾ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਬਲੌਂਗੀ ਦੀ ਇੰਚਾਰਜ ਪੈਰੀ ਵਿੰਕਲ ਗਰੇਵਾਲ ਵੀ ਸਨ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਇਹਨਾਂ ਦੇ ਖਿਲਾਫ ਧਾਰਾ 303 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ