JALANDHAR WEATHER

ਪੰਚਾਇਤ ਸਮਿਤੀ ਚੇਅਰਪਰਸਨ ਦੇ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਸੰਗਰੂਰ 23 ਮਈ- ਸੰਗਰੂਰ ਦੇ ਦਿੜ੍ਹਬਾ ਇਲਾਕੇ ਤੋਂ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪੰਚਾਇਤ ਸਮਿਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ, ਜੋ ਕਿ ਪੰਜਾਬ ਐਂਡ ਸਿੰਧ ਬੈਂਕ ਵਿਚ ਬਤੌਰ ਚਪੜਾਸੀ ਤਾਇਨਾਤ ਹਨ, ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੀੜਤ ਨੂੰ ਗੰਭੀਰ ਹਾਲਤ ਵਿਚ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕੀਤਾ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਰਣਜੀਤ ਸਿੰਘ ਨੂੰ ਇਕ ਔਰਤ ਅਤੇ ਉਸ ਦੇ ਗੈਂਗ ਵਲੋਂ 'ਹਨੀ ਟ੍ਰੈਪ' ਵਿਚ ਫਸਾ ਕੇ ਲੱਖਾਂ ਰੁਪਏ ਦੀ ਉਗਰਾਹੀ ਲਈ ਬਲੈਕਮੇਲ ਕੀਤਾ ਜਾ ਰਿਹਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।

ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਡਾ. ਕੇ.ਕੇ. ਬਾਜਵਾ ਨੇ ਦੱਸਿਆ ਕਿ ਪੰਚਾਇਤ ਸਮਿਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿਚ ਸੰਦੀਪ ਕੌਰ ਨਾਮ ਦੀ ਔਰਤ ਅਤੇ ਉਸ ਦੇ ਸਾਥੀਆਂ 'ਤੇ ਹਨੀ ਟ੍ਰੈਪ ਅਤੇ ਬਲੈਕਮੇਲਿੰਗ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ