ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਬਠਿੰਡਾ 'ਚ ਰੋਸ ਮਾਰਚ
ਬਠਿੰਡਾ, 23 ਮਈ (ਅੰਮਿ੍ਤਪਾਲ ਸਿੰਘ ਵਲਾਣ)- ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਬਠਿੰਡਾ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹੁਣ ਸਾਂਝਾ ਫਰੰਟ ਆਰ-ਪਾਰ ਦੀ ਲੜਾਈ ਲੜੇਗਾ।
;
;
;
;
;
;
;
;
;