JALANDHAR WEATHER

ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਕਿਸਾਨਾਂ ਦੀ ਰੋਹ ਭਰੀ ਮੀਟਿੰਗ ਹੋਈ

ਚੋਗਾਵਾਂ/ਅੰਮ੍ਰਿਤਸਰ, 23 ਮਈ (ਗੁਰਵਿੰਦਰ ਸਿੰਘ ਕਲਸੀ)- ਥਾਣਾ ਲੋਪੋਕੇ ਦੀ ਪੁਲਿਸ ਵਲੋਂ ਪਿੰਡ ਭੁੱਲਰ ਵਿਖੇ ਡੇਢ ਮਹੀਨੇ ਪਹਿਲਾਂ ਹੋਏ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਹੇਠ ਕਿਸਾਨਾਂ ਦੀ ਰੋਹ ਭਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰਗਟ ਸਿੰਘ ਧਰਮਕੋਟ ਨੇ ਕਿਹਾ ਕਿ ਡੇਢ ਮਹੀਨੇ ਪਹਿਲਾਂ ਪਿੰਡ ਭੁੱਲਰ ਵਿਖੇ ਚਾਰ ਬੱਚਿਆਂ ਦੇ ਬਾਪ ਮਨਜੀਤ ਸਿੰਘ ਸੌੜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਸੱਤ ਵਿਅਕਤੀਆਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ।

ਪਰ ਪੁਲਿਸ ਨੇ ਹੁਣ ਤੱਕ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਬਾਕੀ ਤਿੰਨ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਹ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ। ਜੇਕਰ ਪਰਿਵਾਰ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਜਥੇਬੰਦੀ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਬਲਾਕ ਚੋਗਾਵਾਂ ਦੇ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ, ਜਨਰਲ ਸਕੱਤਰ ਬਲਦੇਵ ਸਿੰਘ, ਨਰਿੰਦਰ ਸਿੰਘ ਭਿੱਟੇਵੱਡ, ਮਲਕੀਤ ਸਿੰਘ, ਕਾਲਾ ਸਿੰਘ, ਪ੍ਰਤਾਪ ਸਿੰਘ, ਰੋਬਨ ਪ੍ਰੀਤ ਸਿੰਘ, ਸਤਵੰਤ ਸਿੰਘ, ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ