ਪੰਜਾਬ ਨੂੰ ਕੰਗਾਲ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ - ਸਿਮਰਜੀਤ ਸਿੰਘ ਬੈਂਸ
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਰ ਸ਼ਾਮ ਕਾਂਗਰਸ ਪਾਰਟੀ ਦੀ ਵਾਰਡ ਨੰਬਰ 15 ਤੋਂ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਪਤਨੀ ਰਣਜੀਤ ਸਿੰਘ ਧਾਲੀਵਾਲ ਦੇ ਹੱਕ ਵਿਚ ਵਿਸ਼ਾਲ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਕੰਗਾਲ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਹਰ ਪੱਖ ਤੋਂ ਬਰਬਾਦ ਕਰਕੇ ਰੱਖ ਦਿੱਤਾ ਅਤੇ ਸੂਬਾ ਕਰਜੇ ਦੀ ਦਲਦਲ ਵਿਚ ਫਸ ਗਿਆ ਹੈ। ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ। ਇਸ ਤੋਂ ਪਹਿਲਾਂ ਅਕਾਲੀ ਸਰਕਾਰ ਵਿਚ ਵੀ ਰੇਤਾ ਤੇ ਬਜਰੀ ਮਾਫੀਆ ਚੱਲਦਾ ਰਿਹਾ ਅਤੇ ਨਸ਼ੇ ਦਾ ਪੰਜਾਬ ਵਿਚ ਛੇਵਾਂ ਦਰਿਆ ਵਗਾਉਣ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੇ ਲੋਕਾਂ ਦੇ ਹਿਰਦੇ ਛਲਣੀ ਨਹੀਂ ਕੀਤੇ, ਜਦ ਕਿ ਭਾਜਪਾ ਧਰਮ ਦੇ ਨਾਂਅ ਤੇ ਰਾਜਨੀਤੀ ਕਰ ਰਹੀ ਹੈ ਤੇ ਕੁਰਸੀ ਖਾਤਰ ਵੱਖ-ਵੱਖ ਫਿਰਕਿਆਂ ਵਿਚ ਨਫਰਤ ਦੇ ਬੀਜ ਬੀਜ ਰਹੀ ਹੈ। ਧਰਮ ਦੇ ਨਾਂਅ ਤੇ ਗੁਮਰਾਹ ਕਰਕੇ ਕੁਰਸੀਆਂ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਵਿੱਚ ਸੱਤ ਸੀਟਾਂ ਤੇ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਮਜ਼ਬੂਤੀ ਦਾ ਅਹਿਸਾਸ ਕਰਵਾਇਆ। ਹੁਣ 2027 ਵਿਚ ਵੀ ਕਾਂਗਰਸ ਸਰਕਾਰ ਹੀ ਬਣੇਗੀ ਅਤੇ ਉਸ ਸਮੇਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੀ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਫਰੀ ਦੇ ਰਹੀ ਹੈ ਅਤੇ ਕਾਂਗਰਸ ਸਰਕਾਰ 400 ਯੂਨਿਟ ਬਿਜਲੀ ਫਰੀ ਦੇਵੇਗੀ। ਕਿਉਂਕਿ ਏ.ਸੀ. ਹੁਣ ਸਭ ਦੀ ਲੋੜ ਬਣ ਚੁੱਕਿਆ ਹੈ ਅਤੇ ਦਿਨ ਸਮੇਂ ਥੱਕ ਟੁੱਟ ਕੇ ਕੰਮ ਕਰਕੇ ਆਉਂਦੇ ਮਜ਼ਦੂਰ ਵੀ ਚੈਨ ਦੀ ਨੀਂਦ ਸੌਂ ਸਕਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜਿਤਾ ਕੇ ਮਜ਼ਬੂਤ ਕੀਤਾ ਜਾਵੇ।
;
;
;
;
;
;
;
;