JALANDHAR WEATHER

ਅੰਬਾਲਾ ਚੰਡੀਗੜ੍ਹ ਹਾਈਵੇ ਬਰਵਾਲਾ ਚੌਂਕ ਨੇੜੇ ਦੁਕਾਨਾਂ ਨੂੰ ਲੱਗੀ ਅੱਗ

ਡੇਰਾ ਬੱਸੀ (ਮੁਹਾਲੀ), 24 ਮਈ (ਅਲੀ) - ਡੇਰਾ ਬੱਸੀ ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਬਰਵਾਲਾ ਚੌਂਕ ਨੇੜੇ ਸਥਿਤ ਕੁਝ ਦੁਕਾਨਾਂ ਵਿਚ ਅਚਾਨਕ ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਜਿਸ ਜਗ੍ਹਾ ਅੱਗ ਲੱਗੀ, ਉਸ ਦੇ ਬਿਲਕੁਲ ਨੇੜੇ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਵਿਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਸ-ਪਾਸ ਦੇ ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਫਾਇਰ ਕਰਮਚਾਰੀਆਂ ਦੀ ਤੇਜ਼ ਕਾਰਵਾਈ ਕਾਰਨ ਅੱਗ ਨੂੰ ਨੇੜਲੇ ਇਲਾਕਿਆਂ ਅਤੇ ਰਿਹਾਇਸ਼ੀ ਖੇਤਰ ਤੱਕ ਫੈਲਣ ਤੋਂ ਰੋਕ ਲਿਆ ਗਿਆ।
ਫਿਲਹਾਲ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ