ਰੇਲਵੇ ਵਲੋਂ ਕੰਧ ਬਣਾਉਣ ਨੂੰ ਲੈ ਕੇ ਵਿਵਾਦ, ਲੋਕਾਂ ਨੇ ਜਤਾਇਆ ਰੋਸ
ਡੇਰਾ ਬੱਸੀ (ਮੁਹਾਲੀ), 24 ਮਈ (ਅਲੀ) - ਡੇਰਾਬੱਸੀ ਵਿਚ ਰੇਲਵੇ ਲਾਈਨ ਨੇੜੇ ਸਥਿਤ ਅਮਰਦੀਪ ਕਾਲੋਨੀ ਨੂੰ ਲੈ ਕੇ ਵਿਵਾਦ ਗਹਿਰਾਉਂਦਾ ਜਾ ਰਿਹਾ ਹੈ। ਰੇਲਵੇ ਵਿਭਾਗ ਵਲੋਂ ਆਪਣੀ ਹੱਦ ਦੀ ਸੁਰੱਖਿਆ ਲਈ ਕੰਧ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਾਲੋਨੀ ਕਾਫੀ ਸਮੇਂ ਤੋਂ ਵਸਦੀ ਆ ਰਹੀ ਹੈ ਅਤੇ ਹੁਣ ਇਸ ਕੰਧ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਜੇਕਰ ਕੰਧ ਬਣ ਜਾਂਦੀ ਹੈ ਤਾਂ ਇਲਾਕੇ ਦੇ ਰਸਤੇ ਪ੍ਰਭਾਵਿਤ ਹੋਣਗੇ ਅਤੇ ਲੋਕਾਂ ਦੀ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਸਕਦੀ ਹੈ। ਇਸ ਕਾਰਨ ਲੋਕਾਂ ਨੇ ਮੌਕੇ ’ਤੇ ਇਕੱਠੇ ਹੋ ਕੇ ਆਪਣੀ ਨਾਰਾਜ਼ਗੀ ਵੀ ਜਤਾਈ।
ਇਸ ਮਾਮਲੇ ਨੇ ਉਸ ਵੇਲੇ ਸਿਆਸੀ ਰੰਗ ਲੈ ਲਿਆ ਜਦੋਂ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਮੌਕੇ ’ਤੇ ਪਹੁੰਚ ਗਏ। ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਸੁਣਿਆ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਨੇਤਾ ਇਸ ਮਸਲੇ ਨੂੰ ਹੱਲ ਕਰਨ ਦੀ ਬਜਾਏ ਚੋਣੀ ਮੁੱਦਾ ਬਣਾਕੇ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ।
ਫਿਲਹਾਲ ਇਲਾਕਾ ਵਾਸੀ ਇਸ ਮਾਮਲੇ ਦਾ ਪੱਕਾ ਹੱਲ ਚਾਹੁੰਦੇ ਹਨ ਅਤੇ ਪ੍ਰਸ਼ਾਸਨ ਤੋਂ ਉਮੀਦ ਕਰ ਰਹੇ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਸੰਤੁਲਿਤ ਫੈਸਲਾ ਲਿਆ ਜਾਵੇ।
;
;
;
;
;
;
;
;