JALANDHAR WEATHER

ਮਜੀਠਾ ਨੇੜੇ ਏ.ਐਸ.ਆਈ. ਦੀ ਗੋਲੀਆਂ ਮਾਰ ਕੇ ਹੱਤਿਆ

ਮਜੀਠਾ (ਅੰਮ੍ਰਿਤਸਰ), 24 ਮਈ (ਜਗਤਾਰ ਸਿੰਘ ਸਹਿਮੀ/ਮਨਿੰਦਰ ਸਿੰਘ ਸੋਖੀ) - ਕਸਬਾ ਮਜੀਠਾ ਤੋਂ ਥੋੜ੍ਹੀ ਦੂਰੀ ਤੇ ਵਸਦੇ ਪਿੰਡ ਹਮਜਾ ਮੋੜ ਤੇ ਅੰਮ੍ਰਿਤਸਰ-ਫ਼ਤਹਿਗੜ੍ਹ ਚੂੜੀਆਂ ਰੋਡ ਉੱਤੇ ਅੱਜ ਤੜਕੇ ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਜੋਗਾ ਸਿੰਘ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕ ਏ.ਐਸ.ਆਈ. ਜੋਗਾ ਸਿੰਘ (ਪੁੱਤਰ ਪਿਆਰਾ ਸਿੰਘ) ਵਾਸੀ ਘਣੀਏ ਕੇ ਅੰਮ੍ਰਿਤਸਰ ਸਿਟੀ ਵਿਖੇ ਤਾਇਨਾਤ ਸੀ। ਉਹ ਰੋਜ਼ਾਨਾ ਵਾਂਗ ਆਪਣੇ ਪਿੰਡ ਘਣੀਏ ਕੇ ਤੋਂ ਆਪਣੀ ਐਕਟਿਵਾ 'ਤੇ ਡਿਊਟੀ ਤੇ ਜਾ ਰਿਹਾ ਸੀ। ਘਟਨਾ ਵਾਲੀ ਥਾਂ ਤੇ ਪਹੁੰਚਦਿਆਂ ਹੀ ਅਣਪਛਾਤੇ ਵਿਅਕਤੀਆਂ ਨੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਸੂਤਰਾਂ ਅਨੁਸਾਰ ਘਟਨਾ ਦੀ ਖ਼ਬਰ ਮਿਲਦਿਆਂ ਹੀ ਮਜੀਠਾ ਪੁਲਿਸ ਟੀਮ ਘਟਨਾ ਸਥਾਨ ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ