ਟਿੱਪਰ ਟਰੈਕਟਰ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ
ਸਮਾਣਾ (ਪਟਿਆਲਾ), 24 ਮਈ (ਸਾਹਿਬ ਸਿੰਘ) - ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਭਾਨਰਾ ਦੇ ਨੇੜੇ ਮਿੱਟੀ ਨਾਲ ਭਰੇ ਟਿੱਪਰ ਅਤੇ ਮੱਕੀ ਦੇ ਚਾਰੇ ਨਾਲ ਭਰੀ ਟਰੈਕਟਰ ਟਰਾਲੀ ਦਰਮਿਆਨ ਹੋਈ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ। ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ 'ਤੇ ਪਿੰਡ ਬਾਦਸ਼ਾਹਪੁਰ ਕਾਲੇਕੀ ਦਾ ਰਾਜਵਿੰਦਰ ਸਿੰਘ ਅਤੇ ਉਸ ਦਾ ਨੌਕਰ ਗਿਰਧਾਰੀ ਮੱਕੀ ਦਾ ਚਾਰਾ ਵੇਚਣ ਲਈ ਪਟਿਆਲਾ ਜਾ ਰਹੇ ਸਨ। ਉਨ੍ਹਾਂ ਨਾਲ ਇਕ ਵਿਅਕਤੀ ਹੋਰ ਬੈਠਾ ਸੀ। ਪਿੰਡ ਭਾਨਰਾ ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਟਰੈਕਟਰ ਟਰਾਲੀ ਵਿਚ ਸਿੱਧੀ ਟੱਕਰ ਮਾਰੀ ਦਿੱਤੀ। ਰਾਜਵਿੰਦਰ ਸਿੰਘ ਅਤੇ ਗਿਰਧਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਸੜਕ 'ਤੇ ਹੀ ਪਲਟ ਗਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਜ਼ਖਮੀ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;