JALANDHAR WEATHER

ਵਿਧਾਇਕ ਰਾਣਾ ਨੇ ਸਾਥੀਆਂ ਸਮੇਤ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਧਰਨਾ

ਸੁਲਤਾਨਪੁਰ ਲੋਧੀ (ਕਪੂਰਥਲਾ), 24 ਮਈ (ਨਰੇਸ਼ ਹੈਪੀ, ਲਾਡੀ) - ਐਸ.ਐਚ.ਓ. ਸੁਲਤਾਨਪੁਰ ਲੋਧੀ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਾਥੀਆਂ ਨੂੰ ਨਾਲ ਲੈ ਕੇ ਅੱਧੀ ਰਾਤ ਤੋਂ ਬਾਅਦ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਾਣਾ ਨੇ ਦੱਸਿਆ ਕਿ ਵਾਰਡ ਨੰਬਰ ਸੱਤ ਤੇ ਅੱਠ ਵਿਚ ਪੁਲਿਸ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਇਕ ਕਮਰੇ ਚ ਬੈਠੇ ਹੋਏ ਚੁੱਕ ਲਿਆਂਦਾ ਅਤੇ ਉਨ੍ਹਾਂ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਵੀ ਨਹੀਂ ਮਿਲੀ। ਇਸ ਦੇ ਬਾਵਜੂਦ ਵੀ ਸੱਤਾਧਾਰੀ ਪਾਰਟੀ ਦੇ ਕਥਿਤ ਇਸ਼ਾਰੇ ਤੇ ਉਨ੍ਹਾਂ ਨੂੰ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਲਿਆ ਕੇ ਬੰਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਲੜਕਿਆਂ ਤੇ 7/51 ਤਹਿਤ ਕੇਸ ਦਰਜ ਕਰ ਦਿੱਤਾ ਹੈ ਜਦਕਿ ਦੂਸਰੇ ਪਾਸੇ ਕੋਈ ਵੀ ਪਾਰਟੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਵਿਚ ਪੁਲਿਸ ਨੂੰ ਠੇਕੇ 'ਤੇ ਲਿਆ ਹੋਇਆ ਹੈ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਉਹ ਪੁਲਿਸ ਦੀ ਧੱਕੇਸ਼ਾਹੀ ਨਹੀਂ ਚੱਲਣ ਦੇਣਗੇ ਅਤੇ ਜਦੋਂ ਤੱਕ ਉਨ੍ਹਾਂ ਦੇ ਸਮਰਥਕ ਨੌਜਵਾਨਾਂ ਨੂੰ ਛੱਡਿਆ ਨਹੀਂ ਜਾਵੇਗਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਅੰਤ ਵਿਚ ਵਿਧਾਇਕ ਰਾਣਾ ਨੇ ਇਹ ਵੀ ਦੋਸ਼ ਲਗਾਇਆ ਕਿ ਐਸ.ਐਚ.ਓ. ਸੁਲਤਾਨਪੁਰ ਲੋਧੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਜੋਂ ਕੰਮ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ