ਮੁੱਖ ਮੰਤਰੀ ਭਗਵੰਤ ਮਾਨ ਵਲੋਂ 87 ਹੋਣਹਾਰ ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨ
ਚੰਡੀਗੜ੍ਹ, 24 ਮਈ - ਚੰਡੀਗੜ੍ਹ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਖਿਡਾਰੀਆਂ ਤੇ ਖਿਡਾਰਨਾਂ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਥੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ 87 ਖਿਡਾਰੀਆਂ ਨੂੰ ਇਹ ਮਾਣ ਸਨਮਾਨ ਦਿੱਤਾ ਗਿਆ। ਇਨਾ ਖਿਡਾਰੀਆਂ ਨੂੰ 32 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਤੇ ਭਗਵੰਤ ਮਾਨ ਨੇ ਪੰਜਾਬ ਦੀ ਸੰਸਾਰ ਪ੍ਰਸਿੱਧ ਕ੍ਰਿਕਟ ਦੀ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਰਾਸ਼ਟਰਪਤੀ ਵਲੋਂ ਕੱਲ ਨੂੰ ਦਿੱਤੇ ਜਾ ਰਹੇ ਪਦਮਸ਼੍ਰੀ ਅਵਾਰਡ ਨਾਲ ਨਿਵਾਜੇ ਜਾਣ 'ਤੇ ਵਿਸ਼ੇਸ਼ ਤੌਰ ਤੇ ਵਧਾਈ ਵੀ ਦਿੱਤੀ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪੇ ਅਤੇ ਕੋਚਾਂ ਦੀ ਲਈ ਵੀ ਪ੍ਰਸ਼ੰਸਾ ਭਰੇ ਸ਼ਬਦ ਕਹੇ। ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਦੀ ਗੱਲ ਕਰਦਿਆਂ ਕਿਹਾ ਕਿ ਬਜਟ ਵਿਚ ਇਸ ਵਿਭਾਗ ਲਈ 1790 ਕਰੋੜ ਰੁਪਏ ਰੱਖੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਵਿਚ 2500 ਦੇ ਕਰੀਬ ਖੇਡ ਮੈਦਾਨ ਬਣ ਕੇ ਤਿਆਰ ਹੋ ਜਾਣਗੇ।
;
;
;
;
;
;
;
;