ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 24 ਮਈ - ਪੰਜਾਬ ਵਿਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧ ਵਿਚ ਇਕ ਅਧਿਕਾਰਤ ਹੁਕਮ ਜਾਰੀ ਕੀਤਾ।
;
;
;
;
;
;
;
;